Wildebeest analysis examples for:   pan-pan   ੂ    February 25, 2023 at 00:59    Script wb_pprint_html.py   by Ulf Hermjakob

1  GEN 1:1  ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ।
4  GEN 1:4  ਪਰਮੇਸ਼ੁਰ ਨੇ ਚਾਨਣ ਨੂੰ ਵੇਖਿਆ ਕਿ ਚੰਗਾ ਹੈ, ਪਰਮੇਸ਼ੁਰ ਨੇ ਚਾਨਣ ਨੂੰ ਹਨ੍ਹੇਰੇ ਤੋਂ ਵੱਖਰਾ ਕੀਤਾ।
5  GEN 1:5  ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ।
6  GEN 1:6  ਫੇਰ ਪਰਮੇਸ਼ੁਰ ਨੇ ਆਖਿਆ, ਪਾਣੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆਂ ਨੂੰ ਪਾਣੀਆਂ ਤੋਂ ਵੱਖਰਾ ਕਰੇ।
7  GEN 1:7  ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਅਜਿਹਾ ਹੀ ਹੋ ਗਿਆ।
8  GEN 1:8  ਤਦ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ, ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ ਅਤੇ ਇਹ ਦੂਜਾ ਦਿਨ ਹੋਇਆ।
10  GEN 1:10  ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
14  GEN 1:14  ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ।
17  GEN 1:17  ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਦੇ ਅੰਬਰ ਵਿੱਚ ਰੱਖਿਆ ਜੋ ਧਰਤੀ ਉੱਤੇ ਚਾਨਣ ਕਰਨ
18  GEN 1:18  ਅਤੇ ਦਿਨ, ਰਾਤ ਉੱਤੇ ਰਾਜ ਕਰਨ ਅਤੇ ਚਾਨਣ ਨੂੰ ਹਨ੍ਹੇਰੇ ਤੋਂ ਅਲੱਗ ਕਰਨ। ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
21  GEN 1:21  ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
22  GEN 1:22  ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ।
24  GEN 1:24  ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਜੀਉਂਦੇ ਪ੍ਰਾਣੀਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਤੇ ਪਸ਼ੂਆਂ ਨੂੰ, ਘਿੱਸਰਨ ਵਾਲਿਆਂ ਨੂੰ, ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਉਪਜਾਵੇ ਅਤੇ ਅਜਿਹਾ ਹੀ ਹੋ ਗਿਆ।
25  GEN 1:25  ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
26  GEN 1:26  ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ।
27  GEN 1:27  ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।
28  GEN 1:28  ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।
29  GEN 1:29  ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ।
30  GEN 1:30  ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ।
31  GEN 1:31  ਤਦ ਪਰਮੇਸ਼ੁਰ ਨੇ ਸਾਰੀ ਸਿਰਜਣਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ।
32  GEN 2:1  ਇਸ ਤਰ੍ਹਾਂ ਅਕਾਸ਼ ਅਤੇ ਧਰਤੀ ਅਤੇ ਉਨ੍ਹਾਂ ਦੀ ਸਾਰੀ ਵੱਸੋਂ ਦੀ ਸਿਰਜਣਾ ਪੂਰੀ ਕੀਤੀ ਗਈ।
33  GEN 2:2  ਪਰਮੇਸ਼ੁਰ ਨੇ ਸੱਤਵੇਂ ਦਿਨ ਆਪਣੇ ਕਾਰਜ ਨੂੰ ਸੰਪੂਰਨ ਕੀਤਾ, ਅਤੇ ਉਸਨੇ ਸੱਤਵੇਂ ਦਿਨ ਆਪਣਿਆਂ ਸਾਰਿਆਂ ਕਾਰਜਾਂ ਤੋਂ ਅਰਾਮ ਕੀਤਾ।
34  GEN 2:3  ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਦਿਨ ਨੂੰ ਪਵਿੱਤਰ ਠਹਿਰਾਇਆ ਕਿਉਂ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ।
35  GEN 2:4  ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਵਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ।
36  GEN 2:5  ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ।
37  GEN 2:6  ਪਰ ਧੁੰਦ ਧਰਤੀ ਤੋਂ ਉੱਠ ਕੇ ਸਾਰੀ ਜ਼ਮੀਨ ਨੂੰ ਸਿੰਜਦੀ ਸੀ।
38  GEN 2:7  ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ।
39  GEN 2:8  ਤਦ ਯਹੋਵਾਹ ਪਰਮੇਸ਼ੁਰ ਨੇ ਪੂਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖ ਨੂੰ, ਜਿਸ ਨੂੰ ਉਸ ਨੇ ਰਚਿਆ ਸੀ, ਰੱਖ ਦਿੱਤਾ।
41  GEN 2:10  ਇੱਕ ਨਦੀ ਉਸ ਬਾਗ਼ ਨੂੰ ਸਿੰਜਣ ਲਈ ਅਦਨ ਤੋਂ ਨਿੱਕਲੀ ਅਤੇ ਉੱਥੋਂ ਚਾਰ ਹਿੱਸਿਆਂ ਵਿੱਚ ਵੰਡੀ ਗਈ।
42  GEN 2:11  ਇੱਕ ਦਾ ਨਾਮ ਪੀਸੋਨ ਹੈ, ਜਿਹੜੀ ਸਾਰੇ ਹਵੀਲਾਹ ਦੇਸ਼ ਨੂੰ ਘੇਰਦੀ ਹੈ ਜਿੱਥੇ ਸੋਨਾ ਹੈ
44  GEN 2:13  ਦੂਜੀ ਨਦੀ ਦਾ ਨਾਮ ਗੀਹੋਨ ਹੈ, ਜਿਹੜੀ ਸਾਰੇ ਕੂਸ਼ ਦੇਸ਼ ਨੂੰ ਘੇਰਦੀ ਹੈ।
45  GEN 2:14  ਤੀਜੀ ਨਦੀ ਦਾ ਨਾਮ ਹਿੱਦਕਲ ਹੈ, ਜਿਹੜੀ ਅੱਸ਼ੂਰ ਦੇ ਪੂਰਬ ਵੱਲ ਵਗਦੀ ਹੈ ਅਤੇ ਚੌਥੀ ਨਦੀ ਦਾ ਨਾਮ ਫ਼ਰਾਤ ਹੈ।
46  GEN 2:15  ਯਹੋਵਾਹ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਲੈ ਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾਂ ਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ।
47  GEN 2:16  ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਆਗਿਆ ਦਿੱਤੀ ਕਿ ਤੂੰ ਬਾਗ਼ ਦੇ ਹਰੇਕ ਰੁੱਖ ਦਾ ਫਲ ਬੇਝਿਜਕ ਖਾ ਸਕਦਾ ਹੈ,
48  GEN 2:17  ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂਗਾ, ਤੂੰ ਜ਼ਰੂਰ ਮਰੇਂਗਾ।
50  GEN 2:19  ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ।
51  GEN 2:20  ਇਸ ਤਰ੍ਹਾਂ ਆਦਮ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ।
52  GEN 2:21  ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ।
53  GEN 2:22  ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ।
55  GEN 2:24  ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
57  GEN 3:1  ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?
58  GEN 3:2  ਇਸਤਰੀ ਨੇ ਸੱਪ ਨੂੰ ਆਖਿਆ, ਬਾਗ਼ ਦੇ ਸਾਰੇ ਰੁੱਖਾਂ ਦੇ ਫਲ ਤਾਂ ਅਸੀਂ ਖਾ ਸਕਦੇ ਹਾਂ
59  GEN 3:3  ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲ ਨੂੰ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ।
60  GEN 3:4  ਪਰ ਸੱਪ ਨੇ ਇਸਤਰੀ ਨੂੰ ਆਖਿਆ ਕਿ ਤੁਸੀਂ ਕਦੀ ਨਹੀਂ ਮਰੋਗੇ।
61  GEN 3:5  ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ।
62  GEN 3:6  ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।
64  GEN 3:8  ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ, ਜਦ ਉਹ ਬਾਗ਼ ਵਿੱਚ ਸ਼ਾਮ ਦੇ ਠੰਡੇ ਵੇਲੇ ਚਲਦਾ ਫਿਰਦਾ ਸੀ। ਉਸ ਆਦਮੀ ਅਤੇ ਉਹ ਦੀ ਪਤਨੀ ਨੇ ਆਪਣੇ ਨੂੰ ਬਾਗ਼ ਦੇ ਰੁੱਖਾਂ ਦੇ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂੰ ਲੁਕਾ ਲਿਆ।
65  GEN 3:9  ਤਦ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਪੁਕਾਰ ਕੇ ਆਖਿਆ ਕਿ ਤੂੰ ਕਿੱਥੇ ਹੈਂ?
66  GEN 3:10  ਉਸ ਨੇ ਆਖਿਆ, ਮੈਂ ਬਾਗ਼ ਵਿੱਚ ਤੇਰੀ ਅਵਾਜ਼ ਸੁਣ ਕੇ ਡਰ ਗਿਆ ਕਿਉਂ ਜੋ ਮੈਂ ਨੰਗਾ ਸੀ ਇਸ ਲਈ ਮੈਂ ਆਪਣੇ ਆਪ ਨੂੰ ਲੁਕਾ ਲਿਆ।
67  GEN 3:11  ਉਸ ਨੇ ਪੁੱਛਿਆ, ਤੈਨੂੰ ਕਿਸ ਨੇ ਦੱਸਿਆ ਜੋ ਤੂੰ ਨੰਗਾ ਹੈਂ? ਜਿਸ ਰੁੱਖ ਤੋਂ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਦਾ ਫਲ ਨਾ ਖਾਵੀਂ ਕੀ ਤੂੰ ਉਸ ਦਾ ਫਲ ਖਾਧਾ ਹੈ?
68  GEN 3:12  ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀ ਤੂੰ ਮੈਨੂੰ ਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨੂੰ ਦਿੱਤਾ ਇਸ ਲਈ ਮੈਂ ਖਾ ਲਿਆ।
69  GEN 3:13  ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ।
70  GEN 3:14  ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਪੇਟ ਦੇ ਭਾਰ ਚੱਲੇਂਗਾ ਅਤੇ ਤੂੰ ਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ।
71  GEN 3:15  ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ।
72  GEN 3:16  ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ।
73  GEN 3:17  ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ।
74  GEN 3:18  ਉਹ ਤੇਰੇ ਲਈ ਕੰਡੇ, ਕੰਡਿਆਲੇ ਉਪਜਾਵੇਗੀ ਅਤੇ ਤੂੰ ਪੈਲੀ ਦਾ ਸਾਗ ਪੱਤ ਖਾਵੇਂਗਾ।
75  GEN 3:19  ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ।
77  GEN 3:21  ਯਹੋਵਾਹ ਪਰਮੇਸ਼ੁਰ ਨੇ ਆਦਮ ਅਤੇ ਉਹ ਦੀ ਪਤਨੀ ਲਈ ਚਮੜੇ ਦੇ ਬਸਤਰ ਬਣਾ ਕੇ ਉਨ੍ਹਾਂ ਨੂੰ ਪਹਿਨਾਏ।
79  GEN 3:23  ਇਸ ਲਈ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗ਼ ਵਿੱਚੋਂ ਕੱਢ ਦਿੱਤਾ ਤਾਂ ਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਰਚਿਆ ਗਿਆ ਸੀ।
80  GEN 3:24  ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ।
81  GEN 4:1  ਆਦਮ ਨੇ ਆਪਣੀ ਪਤਨੀ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਕਾਇਨ ਨੂੰ ਜਨਮ ਦਿੱਤਾ ਤਦ ਉਹ ਨੇ ਆਖਿਆ, ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ।
82  GEN 4:2  ਫੇਰ ਉਸ ਨੇ ਉਸ ਦੇ ਭਰਾ ਹਾਬਲ ਨੂੰ ਜਨਮ ਦਿੱਤਾ, ਹਾਬਲ ਇੱਜੜਾਂ ਦਾ ਆਜੜੀ ਸੀ ਅਤੇ ਕਾਇਨ ਖੇਤੀਬਾੜੀ ਕਰਦਾ ਸੀ।
83  GEN 4:3  ਕੁਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ਭੇਟ ਚੜ੍ਹਾਉਣ ਲਈ ਕੁਝ ਲੈ ਆਇਆ।
84  GEN 4:4  ਹਾਬਲ ਵੀ ਇੱਜੜ ਦੇ ਪਹਿਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ।
85  GEN 4:5  ਪਰ ਕਾਇਨ ਅਤੇ ਉਹ ਦੀ ਭੇਟ ਨੂੰ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਕ੍ਰੋਧਵਾਨ ਹੋਇਆ ਅਤੇ ਉਹ ਦਾ ਚਿਹਰਾ ਉਦਾਸ ਹੋ ਗਿਆ।
86  GEN 4:6  ਤਦ ਯਹੋਵਾਹ ਨੇ ਕਾਇਨ ਨੂੰ ਆਖਿਆ, ਤੂੰ ਕਿਉਂ ਕ੍ਰੋਧਵਾਨ ਹੈਂ ਅਤੇ ਤੇਰੇ ਚਿਹਰੇ ਤੇ ਉਦਾਸੀ ਕਿਉਂ ਛਾਈ ਹੈ?
87  GEN 4:7  ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ।
88  GEN 4:8  ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ।