Wildebeest analysis examples for:   pan-pan   ੍    February 25, 2023 at 00:59    Script wb_pprint_html.py   by Ulf Hermjakob

2  GEN 1:2  ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ।
4  GEN 1:4  ਪਰਮੇਸ਼ੁਰ ਨੇ ਚਾਨਣ ਨੂੰ ਵੇਖਿਆ ਕਿ ਚੰਗਾ ਹੈ, ਪਰਮੇਸ਼ੁਰ ਨੇ ਚਾਨਣ ਨੂੰ ਹਨ੍ਹੇਰੇ ਤੋਂ ਵੱਖਰਾ ਕੀਤਾ।
5  GEN 1:5  ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ।
8  GEN 1:8  ਤਦ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ, ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ ਅਤੇ ਇਹ ਦੂਜਾ ਦਿਨ ਹੋਇਆ।
12  GEN 1:12  ਸੋ ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਵਿੱਚ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
13  GEN 1:13  ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਤੀਜਾ ਦਿਨ ਹੋਇਆ।
17  GEN 1:17  ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਦੇ ਅੰਬਰ ਵਿੱਚ ਰੱਖਿਆ ਜੋ ਧਰਤੀ ਉੱਤੇ ਚਾਨਣ ਕਰਨ
18  GEN 1:18  ਅਤੇ ਦਿਨ, ਰਾਤ ਉੱਤੇ ਰਾਜ ਕਰਨ ਅਤੇ ਚਾਨਣ ਨੂੰ ਹਨ੍ਹੇਰੇ ਤੋਂ ਅਲੱਗ ਕਰਨ। ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
19  GEN 1:19  ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਚੌਥਾ ਦਿਨ ਹੋਇਆ।
20  GEN 1:20  ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ।
21  GEN 1:21  ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
22  GEN 1:22  ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ।
23  GEN 1:23  ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਪੰਜਵਾਂ ਦਿਨ ਹੋਇਆ।
24  GEN 1:24  ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਜੀਉਂਦੇ ਪ੍ਰਾਣੀਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਤੇ ਪਸ਼ੂਆਂ ਨੂੰ, ਘਿੱਸਰਨ ਵਾਲਿਆਂ ਨੂੰ, ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਉਪਜਾਵੇ ਅਤੇ ਅਜਿਹਾ ਹੀ ਹੋ ਗਿਆ।
25  GEN 1:25  ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
27  GEN 1:27  ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।
28  GEN 1:28  ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।
31  GEN 1:31  ਤਦ ਪਰਮੇਸ਼ੁਰ ਨੇ ਸਾਰੀ ਸਿਰਜਣਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ।
32  GEN 2:1  ਇਸ ਤਰ੍ਹਾਂ ਅਕਾਸ਼ ਅਤੇ ਧਰਤੀ ਅਤੇ ਉਨ੍ਹਾਂ ਦੀ ਸਾਰੀ ਵੱਸੋਂ ਦੀ ਸਿਰਜਣਾ ਪੂਰੀ ਕੀਤੀ ਗਈ।
36  GEN 2:5  ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ।
38  GEN 2:7  ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ।
50  GEN 2:19  ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ।
51  GEN 2:20  ਇਸ ਤਰ੍ਹਾਂ ਆਦਮ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ।
57  GEN 3:1  ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?
61  GEN 3:5  ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ।
63  GEN 3:7  ਤਦ ਦੋਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੇ ਜਾਣ ਲਿਆ, ਜੋ ਅਸੀਂ ਨੰਗੇ ਹਾਂ ਇਸ ਲਈ ਉਨ੍ਹਾਂ ਨੇ ਹੰਜ਼ੀਰ ਦੇ ਪੱਤੇ ਸੀਉਂਕੇ ਆਪਣੇ ਲਈ ਬਸਤਰ ਬਣਾ ਲਏ।
64  GEN 3:8  ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ, ਜਦ ਉਹ ਬਾਗ਼ ਵਿੱਚ ਸ਼ਾਮ ਦੇ ਠੰਡੇ ਵੇਲੇ ਚਲਦਾ ਫਿਰਦਾ ਸੀ। ਉਸ ਆਦਮੀ ਅਤੇ ਉਹ ਦੀ ਪਤਨੀ ਨੇ ਆਪਣੇ ਨੂੰ ਬਾਗ਼ ਦੇ ਰੁੱਖਾਂ ਦੇ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂੰ ਲੁਕਾ ਲਿਆ।
77  GEN 3:21  ਯਹੋਵਾਹ ਪਰਮੇਸ਼ੁਰ ਨੇ ਆਦਮ ਅਤੇ ਉਹ ਦੀ ਪਤਨੀ ਲਈ ਚਮੜੇ ਦੇ ਬਸਤਰ ਬਣਾ ਕੇ ਉਨ੍ਹਾਂ ਨੂੰ ਪਹਿਨਾਏ।
81  GEN 4:1  ਆਦਮ ਨੇ ਆਪਣੀ ਪਤਨੀ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਕਾਇਨ ਨੂੰ ਜਨਮ ਦਿੱਤਾ ਤਦ ਉਹ ਨੇ ਆਖਿਆ, ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ।
83  GEN 4:3  ਕੁਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ਭੇਟ ਚੜ੍ਹਾਉਣ ਲਈ ਕੁਝ ਲੈ ਆਇਆ।
84  GEN 4:4  ਹਾਬਲ ਵੀ ਇੱਜੜ ਦੇ ਪਹਿਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ।
85  GEN 4:5  ਪਰ ਕਾਇਨ ਅਤੇ ਉਹ ਦੀ ਭੇਟ ਨੂੰ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਕ੍ਰੋਧਵਾਨ ਹੋਇਆ ਅਤੇ ਉਹ ਦਾ ਚਿਹਰਾ ਉਦਾਸ ਹੋ ਗਿਆ।
86  GEN 4:6  ਤਦ ਯਹੋਵਾਹ ਨੇ ਕਾਇਨ ਨੂੰ ਆਖਿਆ, ਤੂੰ ਕਿਉਂ ਕ੍ਰੋਧਵਾਨ ਹੈਂ ਅਤੇ ਤੇਰੇ ਚਿਹਰੇ ਤੇ ਉਦਾਸੀ ਕਿਉਂ ਛਾਈ ਹੈ?
91  GEN 4:11  ਇਸ ਲਈ ਹੁਣ ਤੂੰ ਜ਼ਮੀਨ ਤੋਂ, ਜਿਸ ਨੇ ਆਪਣਾ ਮੂੰਹ ਤੇਰੇ ਭਰਾ ਦਾ ਲਹੂ ਤੇਰੇ ਹੱਥੋਂ ਲੈਣ ਲਈ ਖੋਲ੍ਹਿਆ ਹੈ, ਸਰਾਪੀ ਹੋਇਆ ਹੈਂ।
100  GEN 4:20  ਆਦਾਹ ਨੇ ਯਾਬਲ ਨੂੰ ਜਨਮ ਦਿੱਤਾ। ਉਹ ਉਨ੍ਹਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਵੱਸਦੇ ਸਨ ਅਤੇ ਪਸ਼ੂ ਪਾਲਦੇ ਸਨ।
108  GEN 5:2  ਨਰ ਨਾਰੀ ਕਰਕੇ ਉਨ੍ਹਾਂ ਦੀ ਰਚਨਾ ਕੀਤੀ ਤੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਜਿਸ ਦਿਨ ਉਨ੍ਹਾਂ ਨੂੰ ਉਤਪਤ ਕੀਤਾ ਉਨ੍ਹਾਂ ਦਾ ਨਾਮ ਆਦਮ ਰੱਖਿਆ।
119  GEN 5:13  ਅਤੇ ਮਹਲਲੇਲ ਦੇ ਜੰਮਣ ਦੇ ਪਿੱਛੋਂ ਕੇਨਾਨ ਅੱਠ ਸੌ ਚਾਲ੍ਹੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
139  GEN 6:1  ਫਿਰ ਜਦ ਮਨੁੱਖ ਧਰਤੀ ਉੱਤੇ ਵਧਣ ਲੱਗ ਪਏ ਅਤੇ ਉਨ੍ਹਾਂ ਤੋਂ ਧੀਆਂ ਜੰਮੀਆਂ।
140  GEN 6:2  ਤਦ ਪਰਮੇਸ਼ੁਰ ਦੇ ਪੁੱਤਰਾਂ ਨੇ ਮਨੁੱਖ ਦੀਆਂ ਧੀਆਂ ਨੂੰ ਵੇਖਿਆ ਕਿ ਉਹ ਸੋਹਣੀਆਂ ਹਨ, ਤਦ ਉਨ੍ਹਾਂ ਨੇ ਉਨ੍ਹਾਂ ਸਾਰੀਆਂ ਵਿੱਚੋਂ ਆਪਣੇ ਲਈ ਚੁਣ ਕੇ ਉਹਨਾਂ ਨਾਲ ਵਿਆਹ ਕਰ ਲਏ।
142  GEN 6:4  ਉਨ੍ਹਾਂ ਦਿਨਾਂ ਵਿੱਚ ਧਰਤੀ ਉੱਤੇ ਦੈਂਤ ਵੱਸਦੇ ਸਨ ਅਤੇ ਇਸ ਤੋਂ ਬਾਅਦ ਜਦ ਪਰਮੇਸ਼ੁਰ ਦੇ ਪੁੱਤਰ ਆਦਮੀ ਦੀਆਂ ਧੀਆਂ ਕੋਲ ਆਏ ਅਤੇ ਉਨ੍ਹਾਂ ਨੇ ਉਨ੍ਹਾਂ ਲਈ ਜੋ ਪੁੱਤਰ ਜਣੇ ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ।
143  GEN 6:5  ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ।
145  GEN 6:7  ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਸ ਦੀ ਮੈਂ ਰਚਨਾ ਕੀਤੀ, ਹੈ, ਆਦਮੀ, ਡੰਗਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ, ਕਿਉਂ ਜੋ ਮੈਂ ਉਨ੍ਹਾਂ ਨੂੰ ਬਣਾ ਕੇ ਪਛਤਾਉਂਦਾ ਹਾਂ।
147  GEN 6:9  ਇਹ ਨੂਹ ਦੀ ਵੰਸ਼ਾਵਲੀ ਹੈ। ਨੂਹ ਇੱਕ ਧਰਮੀ ਮਨੁੱਖ ਸੀ, ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ-ਨਾਲ ਚਲਦਾ ਸੀ।
151  GEN 6:13  ਪਰਮੇਸ਼ੁਰ ਨੇ ਨੂਹ ਨੂੰ ਆਖਿਆ, ਮੈਂ ਸਾਰੇ ਪ੍ਰਾਣੀਆਂ ਨੂੰ ਨਾਸ ਕਰਨ ਦਾ ਵਿਚਾਰ ਕਰ ਲਿਆ ਹੈ ਕਿਉਂ ਜੋ ਧਰਤੀ ਉਨ੍ਹਾਂ ਦੇ ਕਾਰਨ ਬੁਰਿਆਈ ਨਾਲ ਭਰ ਗਈ ਹੈ। ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸਮੇਤ ਨਾਸ ਕਰ ਦਿਆਂਗਾ।
153  GEN 6:15  ਉਹ ਨੂੰ ਇਸੇ ਤਰ੍ਹਾਂ ਬਣਾਈਂ, ਭਈ ਕਿਸ਼ਤੀ ਦੀ ਲੰਬਾਈ ਤਿੰਨ ਸੌ ਹੱਥ, ਉਹ ਦੀ ਚੌੜਾਈ ਪੰਜਾਹ ਹੱਥ ਅਤੇ ਉਹ ਦੀ ਉਚਾਈ ਤੀਹ ਹੱਥ ਹੋਵੇ।
155  GEN 6:17  ਵੇਖ ਮੈਂ, ਹਾਂ, ਮੈਂ ਹੀ ਪਾਣੀ ਦੀ ਪਰਲੋ ਧਰਤੀ ਉੱਤੇ ਲਿਆ ਰਿਹਾ ਹਾਂ ਤਾਂ ਜੋ ਸਾਰੇ ਸਰੀਰਾਂ ਨੂੰ ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਹੈ, ਅਕਾਸ਼ ਦੇ ਹੇਠੋਂ ਨਾਸ ਕਰ ਦਿਆਂ। ਉਹ ਸਭ ਕੁਝ ਜਿਹੜਾ ਧਰਤੀ ਉੱਤੇ ਹੈ, ਪ੍ਰਾਣ ਛੱਡ ਦੇਵੇਗਾ।
156  GEN 6:18  ਪਰ ਮੈਂ ਆਪਣਾ ਨੇਮ ਤੇਰੇ ਨਾਲ ਬੰਨ੍ਹਾਂਗਾ। ਤੂੰ ਕਿਸ਼ਤੀ ਵਿੱਚ ਆਪਣੇ ਪੁੱਤਰਾਂ, ਆਪਣੀ ਪਤਨੀ ਅਤੇ ਆਪਣੀਆਂ ਨੂੰਹਾਂ ਨਾਲ ਜਾਵੀਂ।
157  GEN 6:19  ਤੂੰ ਸਾਰੇ ਜੀਉਂਦੇ ਪ੍ਰਾਣੀਆਂ ਵਿੱਚੋਂ ਇੱਕ-ਇੱਕ ਜੋੜਾ ਅਰਥਾਤ ਨਰ ਅਤੇ ਮਾਦਾ ਕਿਸ਼ਤੀ ਵਿੱਚ ਲੈ ਲਈਂ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੇ ਨਾਲ ਜੀਉਂਦਾ ਰੱਖ ਸਕੇਂ।
158  GEN 6:20  ਪੰਛੀਆਂ ਦੀ ਹਰੇਕ ਪ੍ਰਜਾਤੀ, ਡੰਗਰ ਦੀ ਹਰੇਕ ਪ੍ਰਜਾਤੀ, ਅਤੇ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਵਿੱਚੋਂ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਸਾਰਿਆਂ ਵਿੱਚੋਂ ਇੱਕ-ਇੱਕ ਜੋੜਾ ਤੇਰੇ ਨਾਲ ਆਉਣਗੇ ਤਾਂ ਜੋ ਉਹ ਤੇਰੇ ਨਾਲ ਜੀਉਂਦੇ ਰਹਿਣ।
159  GEN 6:21  ਤੂੰ ਆਪਣੇ ਲਈ ਹਰ ਪ੍ਰਕਾਰ ਦੇ ਭੋਜਨ ਪਦਾਰਥਾਂ ਵਿੱਚੋਂ ਕੁਝ ਲੈ ਲੈ ਅਤੇ ਉਸ ਨੂੰ ਆਪਣੇ ਕੋਲ ਇਕੱਠਾ ਕਰ। ਉਹ ਤੇਰੇ ਲਈ ਅਤੇ ਉਨ੍ਹਾਂ ਦੇ ਲਈ ਭੋਜਨ ਹੋਵੇਗਾ।
160  GEN 6:22  ਤਦ ਨੂਹ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਪਰਮੇਸ਼ੁਰ ਨੇ ਉਸ ਨੂੰ ਹੁਕਮ ਦਿੱਤਾ ਸੀ।
161  GEN 7:1  ਫੇਰ ਯਹੋਵਾਹ ਨੇ ਨੂਹ ਨੂੰ ਆਖਿਆ, ਤੂੰ ਅਤੇ ਤੇਰਾ ਸਾਰਾ ਘਰਾਣਾ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਇਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ।
164  GEN 7:4  ਕਿਉਂਕਿ ਸੱਤ ਦਿਨ ਬਾਅਦ ਮੈਂ ਧਰਤੀ ਉੱਤੇ ਚਾਲ੍ਹੀ ਦਿਨ, ਚਾਲ੍ਹੀ ਰਾਤ ਮੀਂਹ ਵਰਾਉਣ ਵਾਲਾ ਹਾਂ ਅਤੇ ਮੈਂ ਸਾਰੇ ਪ੍ਰਾਣੀਆਂ ਨੂੰ ਜਿਹਨਾਂ ਦੀ ਮੈਂ ਸਿਰਜਣਾ ਕੀਤੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ।
165  GEN 7:5  ਤਦ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਨੂਹ ਨੇ ਸਭ ਕੁਝ ਉਸੇ ਤਰ੍ਹਾਂ ਹੀ ਕੀਤਾ।
171  GEN 7:11  ਨੂਹ ਦੇ ਜੀਵਨ ਦੇ ਛੇ ਸੌਵੇਂ ਸਾਲ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ, ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਤੇ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ
172  GEN 7:12  ਅਤੇ ਧਰਤੀ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤ ਵਰਖਾ ਹੁੰਦੀ ਰਹੀ।
175  GEN 7:15  ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਸੀ, ਸਾਰੇ ਪ੍ਰਾਣੀ ਉਹਨਾਂ ਦੀਆਂ ਪ੍ਰਜਾਤੀਆਂ ਵਿੱਚੋਂ ਜੋੜਾ-ਜੋੜਾ ਕਿਸ਼ਤੀ ਵਿੱਚ ਨੂਹ ਕੋਲ ਆਏ।
176  GEN 7:16  ਨਰ-ਮਾਦਾ ਸਾਰੇ ਪ੍ਰਾਣੀਆਂ ਵਿੱਚੋਂ ਆਏ, ਜਿਵੇਂ ਪਰਮੇਸ਼ੁਰ ਨੇ ਆਗਿਆ ਦਿੱਤੀ ਸੀ। ਤਦ ਯਹੋਵਾਹ ਨੇ ਕਿਸ਼ਤੀ ਦਾ ਦਰਵਾਜ਼ਾ ਬੰਦ ਕਰ ਦਿੱਤਾ।
177  GEN 7:17  ਪਰਲੋ ਚਾਲ੍ਹੀ ਦਿਨ ਤੱਕ ਧਰਤੀ ਉੱਤੇ ਰਹੀ ਅਤੇ ਪਾਣੀ ਵੱਧ ਗਿਆ, ਜਿਸ ਕਾਰਨ ਕਿਸ਼ਤੀ ਪਾਣੀ ਉੱਪਰ ਚੁੱਕੀ ਗਈ ਅਤੇ ਉਹ ਧਰਤੀ ਉੱਤੋਂ ਉਤਾਹਾਂ ਹੋ ਗਈ।
180  GEN 7:20  ਪਾਣੀ ਉਨ੍ਹਾਂ ਤੋਂ ਪੰਦਰਾਂ ਹੱਥ ਹੋਰ ਉੱਚਾ ਹੋ ਗਿਆ, ਅਤੇ ਪਰਬਤ ਵੀ ਡੁੱਬ ਗਏ।
181  GEN 7:21  ਸਾਰੇ ਪ੍ਰਾਣੀ ਜਿਹੜੇ ਧਰਤੀ ਉੱਤੇ ਚਲਦੇ ਸਨ, ਕੀ ਪੰਛੀ, ਕੀ ਡੰਗਰ, ਸਾਰੇ ਜੰਗਲੀ ਜਾਨਵਰ ਅਤੇ ਸਾਰੇ ਜੀਵ-ਜੰਤੂ ਜਿਨ੍ਹਾਂ ਨਾਲ ਧਰਤੀ ਭਰੀ ਹੋਈ ਸੀ ਮਰ ਗਏ ਅਤੇ ਸਾਰੇ ਮਨੁੱਖ ਵੀ।
182  GEN 7:22  ਜਿਨ੍ਹਾਂ ਵਿੱਚ ਜੀਵਨ ਦਾ ਸਾਹ ਸੀ ਜਿਹੜੇ ਧਰਤੀ ਉੱਤੇ ਸਨ, ਉਹ ਸਾਰੇ ਮਰ ਗਏ।
183  GEN 7:23  ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ, ਕੀ ਆਦਮੀ, ਕੀ ਡੰਗਰ, ਕੀ ਘਿੱਸਰਨ ਵਾਲਾ ਅਤੇ ਕੀ ਅਕਾਸ਼ ਦਾ ਪੰਛੀ ਸਭ ਮਿਟ ਗਏ। ਉਹ ਧਰਤੀ ਤੋਂ ਮਿਟ ਗਏ, ਪਰ ਨੂਹ ਅਤੇ ਜਿੰਨ੍ਹੇ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਉਹ ਬਚ ਗਏ।
190  GEN 8:6  ਫਿਰ ਅਜਿਹਾ ਹੋਇਆ ਕਿ ਚਾਲ੍ਹੀਆਂ ਦਿਨਾਂ ਦੇ ਬਾਅਦ ਨੂਹ ਨੇ ਕਿਸ਼ਤੀ ਦੀ ਖਿੜਕੀ ਨੂੰ ਖੋਲ੍ਹ ਦਿੱਤਾ।
197  GEN 8:13  ਨੂਹ ਦੀ ਉਮਰ ਦੇ ਛੇ ਸੌ ਇੱਕ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਪਾਣੀ ਧਰਤੀ ਉੱਤੋਂ ਸੁੱਕ ਗਿਆ ਅਤੇ ਨੂਹ ਨੇ ਕਿਸ਼ਤੀ ਦੀ ਛੱਤ ਖੋਲ੍ਹ ਕੇ ਨਿਗਾਹ ਮਾਰੀ ਅਤੇ ਵੇਖੋ ਜ਼ਮੀਨ ਦੀ ਪਰਤ ਸੁੱਕ ਗਈ ਸੀ।
198  GEN 8:14  ਦੂਜੇ ਮਹੀਨੇ ਦੇ ਸਤਾਈਵੇਂ ਦਿਨ ਧਰਤੀ ਪੂਰੀ ਤਰ੍ਹਾਂ ਸੁੱਕ ਗਈ ਸੀ।
201  GEN 8:17  ਹਰ ਇੱਕ ਜਾਨਵਰ ਨੂੰ ਜਿਹੜਾ ਤੇਰੇ ਕੋਲ ਸਾਰੇ ਪ੍ਰਾਣੀਆਂ ਵਿੱਚੋਂ ਹੈ ਅਰਥਾਤ ਪੰਛੀ, ਡੰਗਰ, ਧਰਤੀ ਉੱਤੇ ਘਿੱਸਰਨ ਵਾਲੇ ਨੂੰ ਤੂੰ ਆਪਣੇ ਨਾਲ ਬਾਹਰ ਲੈ ਜਾ ਤਾਂ ਜੋ ਓਹ ਧਰਤੀ ਉੱਤੇ ਉਹ ਆਪਣੀ ਪ੍ਰਜਾਤੀ ਨੂੰ ਵਧਾਉਣ, ਫਲਣ ਅਤੇ ਧਰਤੀ ਉੱਤੇ ਵਧਣ।
203  GEN 8:19  ਹਰੇਕ ਜਾਨਵਰ, ਹਰੇਕ ਘਿੱਸਰਨ ਵਾਲਾ, ਹਰੇਕ ਪੰਛੀ, ਅਤੇ ਹਰੇਕ ਧਰਤੀ ਉੱਤੇ ਚੱਲਣ ਵਾਲਾ ਆਪੋ-ਆਪਣੀ ਪ੍ਰਜਾਤੀ ਦੇ ਅਨੁਸਾਰ ਕਿਸ਼ਤੀ ਵਿੱਚੋਂ ਬਾਹਰ ਨਿੱਕਲ ਆਏ।
204  GEN 8:20  ਤਦ ਨੂਹ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਸ਼ੁੱਧ ਪਸ਼ੂਆਂ, ਸ਼ੁੱਧ ਪੰਛੀਆਂ ਵਿੱਚੋਂ ਲੈ ਕੇ ਉਸ ਨੇ ਜਗਵੇਦੀ ਉੱਤੇ ਹੋਮ ਬਲੀਆਂ ਚੜ੍ਹਾਈਆਂ।
205  GEN 8:21  ਯਹੋਵਾਹ ਨੇ ਉਸ ਸੁਖਦਾਇਕ ਸੁਗੰਧੀ ਨੂੰ ਲਿਆ ਅਤੇ ਆਪਣੇ ਮਨ ਵਿੱਚ ਆਖਿਆ, ਮੈਂ ਫੇਰ ਕਦੀ ਧਰਤੀ ਨੂੰ ਮਨੁੱਖ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਮਨੁੱਖ ਦੇ ਮਨ ਦੀ ਭਾਵਨਾ ਮੁੱਢੋਂ ਹੀ ਬੁਰੀ ਹੈ ਅਤੇ ਮੈਂ ਫੇਰ ਕਦੀ ਸਾਰੇ ਪ੍ਰਾਣੀਆਂ ਨੂੰ ਨਾਸ ਨਾ ਕਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ।
206  GEN 8:22  ਜਦੋਂ ਤੱਕ ਧਰਤੀ ਹੈ, ਉਦੋਂ ਤੱਕ ਬੀਜਣ ਅਤੇ ਵੱਢਣ, ਠੰਡ ਅਤੇ ਧੁੱਪ, ਹਾੜ੍ਹੀ ਅਤੇ ਸਾਉਣੀ ਅਤੇ ਦਿਨ ਰਾਤ ਨਹੀਂ ਮੁੱਕਣਗੇ।
208  GEN 9:2  ਤੁਹਾਡਾ ਡਰ ਅਤੇ ਭੈਅ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਹਰੇਕ ਪ੍ਰਾਣੀ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ, ਕਿਉਂ ਜੋ ਉਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ।
209  GEN 9:3  ਹਰੇਕ ਚੱਲਣ ਵਾਲਾ ਪ੍ਰਾਣੀ ਜਿਸ ਦੇ ਵਿੱਚ ਜੀਵਨ ਹੈ, ਤੁਹਾਡੇ ਭੋਜਨ ਲਈ ਹੈ। ਜਿਵੇਂ ਮੈਂ ਤੁਹਾਨੂੰ ਸਾਗ ਪੱਤ ਦਿੱਤਾ ਸੀ, ਉਸੇ ਤਰ੍ਹਾਂ ਹੁਣ ਸਭ ਕੁਝ ਦਿੰਦਾ ਹਾਂ।
210  GEN 9:4  ਪਰ ਮਾਸ ਨੂੰ ਪ੍ਰਾਣ ਸਮੇਤ ਅਰਥਾਤ ਲਹੂ ਸਮੇਤ ਤੁਸੀਂ ਨਾ ਖਾਇਓ।