Wildebeest analysis examples for:   pan-pan   ਖ    February 11, 2023 at 19:22    Script wb_pprint_html.py   by Ulf Hermjakob

3  GEN 1:3  ਪਰਮੇਸ਼ੁਰ ਨੇ ਆਖਿਆ, ਚਾਨਣ ਹੋਵੇ, ਤਦ ਚਾਨਣ ਹੋ ਗਿਆ।
4  GEN 1:4  ਪਰਮੇਸ਼ੁਰ ਨੇ ਚਾਨਣ ਨੂੰ ਵੇਖਿਆ ਕਿ ਚੰਗਾ ਹੈ, ਪਰਮੇਸ਼ੁਰ ਨੇ ਚਾਨਣ ਨੂੰ ਹਨ੍ਹੇਰੇ ਤੋਂ ਵੱਖਰਾ ਕੀਤਾ।
5  GEN 1:5  ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ।
6  GEN 1:6  ਫੇਰ ਪਰਮੇਸ਼ੁਰ ਨੇ ਆਖਿਆ, ਪਾਣੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆਂ ਨੂੰ ਪਾਣੀਆਂ ਤੋਂ ਵੱਖਰਾ ਕਰੇ।
7  GEN 1:7  ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਅਜਿਹਾ ਹੀ ਹੋ ਗਿਆ।
8  GEN 1:8  ਤਦ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ, ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ ਅਤੇ ਇਹ ਦੂਜਾ ਦਿਨ ਹੋਇਆ।
9  GEN 1:9  ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇਕੱਠੇ ਹੋ ਜਾਣ ਤਾਂ ਜੋ ਸੁੱਕੀ ਜ਼ਮੀਨ ਦਿਸੇ ਅਤੇ ਅਜਿਹਾ ਹੀ ਹੋ ਗਿਆ।
10  GEN 1:10  ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
11  GEN 1:11  ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਵਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਵੇ ਜਿਹੜੇ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਵਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਹੋ ਗਿਆ।
12  GEN 1:12  ਸੋ ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਵਿੱਚ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
14  GEN 1:14  ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ।
17  GEN 1:17  ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਦੇ ਅੰਬਰ ਵਿੱਚ ਰੱਖਿਆ ਜੋ ਧਰਤੀ ਉੱਤੇ ਚਾਨਣ ਕਰਨ
18  GEN 1:18  ਅਤੇ ਦਿਨ, ਰਾਤ ਉੱਤੇ ਰਾਜ ਕਰਨ ਅਤੇ ਚਾਨਣ ਨੂੰ ਹਨ੍ਹੇਰੇ ਤੋਂ ਅਲੱਗ ਕਰਨ। ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
20  GEN 1:20  ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ।
21  GEN 1:21  ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
22  GEN 1:22  ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ।
24  GEN 1:24  ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਜੀਉਂਦੇ ਪ੍ਰਾਣੀਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਤੇ ਪਸ਼ੂਆਂ ਨੂੰ, ਘਿੱਸਰਨ ਵਾਲਿਆਂ ਨੂੰ, ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਉਪਜਾਵੇ ਅਤੇ ਅਜਿਹਾ ਹੀ ਹੋ ਗਿਆ।
25  GEN 1:25  ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
26  GEN 1:26  ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ।
27  GEN 1:27  ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।
28  GEN 1:28  ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।
29  GEN 1:29  ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ।
30  GEN 1:30  ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ।
31  GEN 1:31  ਤਦ ਪਰਮੇਸ਼ੁਰ ਨੇ ਸਾਰੀ ਸਿਰਜਣਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ।
36  GEN 2:5  ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ।
38  GEN 2:7  ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ।
39  GEN 2:8  ਤਦ ਯਹੋਵਾਹ ਪਰਮੇਸ਼ੁਰ ਨੇ ਪੂਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖ ਨੂੰ, ਜਿਸ ਨੂੰ ਉਸ ਨੇ ਰਚਿਆ ਸੀ, ਰੱਖ ਦਿੱਤਾ।
40  GEN 2:9  ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਭਾਉਣਾ ਸੀ ਅਤੇ ਜਿਸ ਦਾ ਫਲ ਖਾਣ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ।
46  GEN 2:15  ਯਹੋਵਾਹ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਲੈ ਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾਂ ਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ।
47  GEN 2:16  ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਆਗਿਆ ਦਿੱਤੀ ਕਿ ਤੂੰ ਬਾਗ਼ ਦੇ ਹਰੇਕ ਰੁੱਖ ਦਾ ਫਲ ਬੇਝਿਜਕ ਖਾ ਸਕਦਾ ਹੈ,
48  GEN 2:17  ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂਗਾ, ਤੂੰ ਜ਼ਰੂਰ ਮਰੇਂਗਾ।
49  GEN 2:18  ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ।
50  GEN 2:19  ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ।
51  GEN 2:20  ਇਸ ਤਰ੍ਹਾਂ ਆਦਮ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ।
52  GEN 2:21  ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ।
53  GEN 2:22  ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ।
54  GEN 2:23  ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ।
57  GEN 3:1  ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?
58  GEN 3:2  ਇਸਤਰੀ ਨੇ ਸੱਪ ਨੂੰ ਆਖਿਆ, ਬਾਗ਼ ਦੇ ਸਾਰੇ ਰੁੱਖਾਂ ਦੇ ਫਲ ਤਾਂ ਅਸੀਂ ਖਾ ਸਕਦੇ ਹਾਂ
59  GEN 3:3  ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲ ਨੂੰ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ।
60  GEN 3:4  ਪਰ ਸੱਪ ਨੇ ਇਸਤਰੀ ਨੂੰ ਆਖਿਆ ਕਿ ਤੁਸੀਂ ਕਦੀ ਨਹੀਂ ਮਰੋਗੇ।
61  GEN 3:5  ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ।
62  GEN 3:6  ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।
63  GEN 3:7  ਤਦ ਦੋਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੇ ਜਾਣ ਲਿਆ, ਜੋ ਅਸੀਂ ਨੰਗੇ ਹਾਂ ਇਸ ਲਈ ਉਨ੍ਹਾਂ ਨੇ ਹੰਜ਼ੀਰ ਦੇ ਪੱਤੇ ਸੀਉਂਕੇ ਆਪਣੇ ਲਈ ਬਸਤਰ ਬਣਾ ਲਏ।
64  GEN 3:8  ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ, ਜਦ ਉਹ ਬਾਗ਼ ਵਿੱਚ ਸ਼ਾਮ ਦੇ ਠੰਡੇ ਵੇਲੇ ਚਲਦਾ ਫਿਰਦਾ ਸੀ। ਉਸ ਆਦਮੀ ਅਤੇ ਉਹ ਦੀ ਪਤਨੀ ਨੇ ਆਪਣੇ ਨੂੰ ਬਾਗ਼ ਦੇ ਰੁੱਖਾਂ ਦੇ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂੰ ਲੁਕਾ ਲਿਆ।
65  GEN 3:9  ਤਦ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਪੁਕਾਰ ਕੇ ਆਖਿਆ ਕਿ ਤੂੰ ਕਿੱਥੇ ਹੈਂ?
66  GEN 3:10  ਉਸ ਨੇ ਆਖਿਆ, ਮੈਂ ਬਾਗ਼ ਵਿੱਚ ਤੇਰੀ ਅਵਾਜ਼ ਸੁਣ ਕੇ ਡਰ ਗਿਆ ਕਿਉਂ ਜੋ ਮੈਂ ਨੰਗਾ ਸੀ ਇਸ ਲਈ ਮੈਂ ਆਪਣੇ ਆਪ ਨੂੰ ਲੁਕਾ ਲਿਆ।
67  GEN 3:11  ਉਸ ਨੇ ਪੁੱਛਿਆ, ਤੈਨੂੰ ਕਿਸ ਨੇ ਦੱਸਿਆ ਜੋ ਤੂੰ ਨੰਗਾ ਹੈਂ? ਜਿਸ ਰੁੱਖ ਤੋਂ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਦਾ ਫਲ ਨਾ ਖਾਵੀਂ ਕੀ ਤੂੰ ਉਸ ਦਾ ਫਲ ਖਾਧਾ ਹੈ?
68  GEN 3:12  ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀ ਤੂੰ ਮੈਨੂੰ ਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨੂੰ ਦਿੱਤਾ ਇਸ ਲਈ ਮੈਂ ਖਾ ਲਿਆ।
69  GEN 3:13  ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ।
70  GEN 3:14  ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਪੇਟ ਦੇ ਭਾਰ ਚੱਲੇਂਗਾ ਅਤੇ ਤੂੰ ਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ।
72  GEN 3:16  ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ।
73  GEN 3:17  ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ।