Wildebeest analysis examples for:   pan-pan   ਬ    February 11, 2023 at 19:22    Script wb_pprint_html.py   by Ulf Hermjakob

2  GEN 1:2  ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ।
6  GEN 1:6  ਫੇਰ ਪਰਮੇਸ਼ੁਰ ਨੇ ਆਖਿਆ, ਪਾਣੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆਂ ਨੂੰ ਪਾਣੀਆਂ ਤੋਂ ਵੱਖਰਾ ਕਰੇ।
7  GEN 1:7  ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਅਜਿਹਾ ਹੀ ਹੋ ਗਿਆ।
8  GEN 1:8  ਤਦ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ, ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ ਅਤੇ ਇਹ ਦੂਜਾ ਦਿਨ ਹੋਇਆ।
11  GEN 1:11  ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਵਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਵੇ ਜਿਹੜੇ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਵਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਹੋ ਗਿਆ।
12  GEN 1:12  ਸੋ ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਵਿੱਚ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
14  GEN 1:14  ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ।
15  GEN 1:15  ਓਹ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਹੋਣ ਜੋ ਧਰਤੀ ਉੱਤੇ ਚਮਕਣ ਅਤੇ ਅਜਿਹਾ ਹੀ ਹੋ ਗਿਆ।
16  GEN 1:16  ਪਰਮੇਸ਼ੁਰ ਨੇ ਦੋ ਵੱਡੀਆਂ ਰੌਸ਼ਨੀਆਂ ਬਣਾਈਆਂ - ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ।
17  GEN 1:17  ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਦੇ ਅੰਬਰ ਵਿੱਚ ਰੱਖਿਆ ਜੋ ਧਰਤੀ ਉੱਤੇ ਚਾਨਣ ਕਰਨ
20  GEN 1:20  ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ।
25  GEN 1:25  ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
26  GEN 1:26  ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ।
29  GEN 1:29  ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ।
31  GEN 1:31  ਤਦ ਪਰਮੇਸ਼ੁਰ ਨੇ ਸਾਰੀ ਸਿਰਜਣਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ।
35  GEN 2:4  ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਵਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ।
38  GEN 2:7  ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ।
39  GEN 2:8  ਤਦ ਯਹੋਵਾਹ ਪਰਮੇਸ਼ੁਰ ਨੇ ਪੂਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖ ਨੂੰ, ਜਿਸ ਨੂੰ ਉਸ ਨੇ ਰਚਿਆ ਸੀ, ਰੱਖ ਦਿੱਤਾ।
40  GEN 2:9  ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਭਾਉਣਾ ਸੀ ਅਤੇ ਜਿਸ ਦਾ ਫਲ ਖਾਣ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ।
41  GEN 2:10  ਇੱਕ ਨਦੀ ਉਸ ਬਾਗ਼ ਨੂੰ ਸਿੰਜਣ ਲਈ ਅਦਨ ਤੋਂ ਨਿੱਕਲੀ ਅਤੇ ਉੱਥੋਂ ਚਾਰ ਹਿੱਸਿਆਂ ਵਿੱਚ ਵੰਡੀ ਗਈ।
45  GEN 2:14  ਤੀਜੀ ਨਦੀ ਦਾ ਨਾਮ ਹਿੱਦਕਲ ਹੈ, ਜਿਹੜੀ ਅੱਸ਼ੂਰ ਦੇ ਪੂਰਬ ਵੱਲ ਵਗਦੀ ਹੈ ਅਤੇ ਚੌਥੀ ਨਦੀ ਦਾ ਨਾਮ ਫ਼ਰਾਤ ਹੈ।
46  GEN 2:15  ਯਹੋਵਾਹ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਲੈ ਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾਂ ਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ।
47  GEN 2:16  ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਆਗਿਆ ਦਿੱਤੀ ਕਿ ਤੂੰ ਬਾਗ਼ ਦੇ ਹਰੇਕ ਰੁੱਖ ਦਾ ਫਲ ਬੇਝਿਜਕ ਖਾ ਸਕਦਾ ਹੈ,
48  GEN 2:17  ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂਗਾ, ਤੂੰ ਜ਼ਰੂਰ ਮਰੇਂਗਾ।
49  GEN 2:18  ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ।
53  GEN 2:22  ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ।
57  GEN 3:1  ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?
58  GEN 3:2  ਇਸਤਰੀ ਨੇ ਸੱਪ ਨੂੰ ਆਖਿਆ, ਬਾਗ਼ ਦੇ ਸਾਰੇ ਰੁੱਖਾਂ ਦੇ ਫਲ ਤਾਂ ਅਸੀਂ ਖਾ ਸਕਦੇ ਹਾਂ
59  GEN 3:3  ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲ ਨੂੰ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ।
61  GEN 3:5  ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ।
62  GEN 3:6  ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।
63  GEN 3:7  ਤਦ ਦੋਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੇ ਜਾਣ ਲਿਆ, ਜੋ ਅਸੀਂ ਨੰਗੇ ਹਾਂ ਇਸ ਲਈ ਉਨ੍ਹਾਂ ਨੇ ਹੰਜ਼ੀਰ ਦੇ ਪੱਤੇ ਸੀਉਂਕੇ ਆਪਣੇ ਲਈ ਬਸਤਰ ਬਣਾ ਲਏ।
64  GEN 3:8  ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ, ਜਦ ਉਹ ਬਾਗ਼ ਵਿੱਚ ਸ਼ਾਮ ਦੇ ਠੰਡੇ ਵੇਲੇ ਚਲਦਾ ਫਿਰਦਾ ਸੀ। ਉਸ ਆਦਮੀ ਅਤੇ ਉਹ ਦੀ ਪਤਨੀ ਨੇ ਆਪਣੇ ਨੂੰ ਬਾਗ਼ ਦੇ ਰੁੱਖਾਂ ਦੇ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂੰ ਲੁਕਾ ਲਿਆ।
66  GEN 3:10  ਉਸ ਨੇ ਆਖਿਆ, ਮੈਂ ਬਾਗ਼ ਵਿੱਚ ਤੇਰੀ ਅਵਾਜ਼ ਸੁਣ ਕੇ ਡਰ ਗਿਆ ਕਿਉਂ ਜੋ ਮੈਂ ਨੰਗਾ ਸੀ ਇਸ ਲਈ ਮੈਂ ਆਪਣੇ ਆਪ ਨੂੰ ਲੁਕਾ ਲਿਆ।
68  GEN 3:12  ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀ ਤੂੰ ਮੈਨੂੰ ਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨੂੰ ਦਿੱਤਾ ਇਸ ਲਈ ਮੈਂ ਖਾ ਲਿਆ।
72  GEN 3:16  ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ।
77  GEN 3:21  ਯਹੋਵਾਹ ਪਰਮੇਸ਼ੁਰ ਨੇ ਆਦਮ ਅਤੇ ਉਹ ਦੀ ਪਤਨੀ ਲਈ ਚਮੜੇ ਦੇ ਬਸਤਰ ਬਣਾ ਕੇ ਉਨ੍ਹਾਂ ਨੂੰ ਪਹਿਨਾਏ।
78  GEN 3:22  ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ।
79  GEN 3:23  ਇਸ ਲਈ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗ਼ ਵਿੱਚੋਂ ਕੱਢ ਦਿੱਤਾ ਤਾਂ ਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਰਚਿਆ ਗਿਆ ਸੀ।
80  GEN 3:24  ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ।
82  GEN 4:2  ਫੇਰ ਉਸ ਨੇ ਉਸ ਦੇ ਭਰਾ ਹਾਬਲ ਨੂੰ ਜਨਮ ਦਿੱਤਾ, ਹਾਬਲ ਇੱਜੜਾਂ ਦਾ ਆਜੜੀ ਸੀ ਅਤੇ ਕਾਇਨ ਖੇਤੀਬਾੜੀ ਕਰਦਾ ਸੀ।
83  GEN 4:3  ਕੁਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ਭੇਟ ਚੜ੍ਹਾਉਣ ਲਈ ਕੁਝ ਲੈ ਆਇਆ।
84  GEN 4:4  ਹਾਬਲ ਵੀ ਇੱਜੜ ਦੇ ਪਹਿਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ।
85  GEN 4:5  ਪਰ ਕਾਇਨ ਅਤੇ ਉਹ ਦੀ ਭੇਟ ਨੂੰ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਕ੍ਰੋਧਵਾਨ ਹੋਇਆ ਅਤੇ ਉਹ ਦਾ ਚਿਹਰਾ ਉਦਾਸ ਹੋ ਗਿਆ।
87  GEN 4:7  ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ।
88  GEN 4:8  ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ।
89  GEN 4:9  ਤਦ ਯਹੋਵਾਹ ਨੇ ਕਾਇਨ ਨੂੰ ਪੁੱਛਿਆ, ਤੇਰਾ ਭਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ। ਭਲਾ, ਮੈਂ ਆਪਣੇ ਭਰਾ ਦਾ ਰਾਖ਼ਾ ਹਾਂ?
93  GEN 4:13  ਕਾਇਨ ਨੇ ਯਹੋਵਾਹ ਨੂੰ ਆਖਿਆ, ਮੇਰੀ ਸਜ਼ਾ ਸਹਿਣ ਤੋਂ ਬਾਹਰ ਹੈ।
95  GEN 4:15  ਤਦ ਯਹੋਵਾਹ ਨੇ ਉਹ ਨੂੰ ਆਖਿਆ ਜੋ ਕੋਈ ਕਾਇਨ ਨੂੰ ਮਾਰੇ ਉਸ ਤੋਂ ਸੱਤ ਗੁਣਾ ਬਦਲਾ ਲਿਆ ਜਾਵੇਗਾ ਅਤੇ ਯਹੋਵਾਹ ਨੇ ਕਾਇਨ ਲਈ ਇੱਕ ਨਿਸ਼ਾਨ ਠਹਿਰਾਇਆ ਤਾਂ ਜੋ ਅਜਿਹਾ ਨਾ ਹੋਵੇ ਕਿ ਕੋਈ ਉਹ ਨੂੰ ਲੱਭ ਕੇ ਮਾਰ ਸੁੱਟੇ।
96  GEN 4:16  ਸੋ ਕਾਇਨ ਯਹੋਵਾਹ ਦੇ ਹਜ਼ੂਰੋਂ ਚੱਲਿਆ ਗਿਆ ਅਤੇ ਅਦਨ ਦੇ ਪੂਰਬ ਵੱਲ ਨੋਦ ਦੇਸ਼ ਵਿੱਚ ਜਾ ਕੇ ਵੱਸ ਗਿਆ।
97  GEN 4:17  ਕਾਇਨ ਨੇ ਆਪਣੀ ਪਤਨੀ ਨਾਲ ਸੰਗ ਕੀਤਾ, ਅਤੇ ਉਹ ਗਰਭਵਤੀ ਹੋਈ, ਉਸ ਨੇ ਹਨੋਕ ਨੂੰ ਜਨਮ ਦਿੱਤਾ ਅਤੇ ਉਸ ਨੇ ਇੱਕ ਨਗਰ ਬਣਾਇਆ, ਉਸ ਨੇ ਉਸ ਨਗਰ ਦਾ ਨਾਮ ਆਪਣੇ ਪੁੱਤਰ ਦੇ ਨਾਮ ਉੱਤੇ ਹਨੋਕ ਰੱਖਿਆ।
100  GEN 4:20  ਆਦਾਹ ਨੇ ਯਾਬਲ ਨੂੰ ਜਨਮ ਦਿੱਤਾ। ਉਹ ਉਨ੍ਹਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਵੱਸਦੇ ਸਨ ਅਤੇ ਪਸ਼ੂ ਪਾਲਦੇ ਸਨ।
101  GEN 4:21  ਅਤੇ ਉਸ ਦੇ ਭਰਾ ਦਾ ਨਾਮ ਜ਼ੂਬਲ ਸੀ। ਉਹ ਉਹਨਾਂ ਸਾਰਿਆਂ ਦਾ ਪਿਤਾ ਸੀ ਜਿਹੜੇ ਬਰਬਤ ਅਤੇ ਬੀਨ ਵਜਾਉਂਦੇ ਸਨ।
102  GEN 4:22  ਜ਼ਿੱਲਾਹ ਨੇ ਵੀ ਤੂਬਲ ਕਾਇਨ ਨੂੰ ਜਨਮ ਦਿੱਤਾ। ਉਹ ਲੋਹੇ, ਪਿੱਤਲ ਦੇ ਹਰ ਇੱਕ ਵੱਢਣ ਵਾਲੇ ਸੰਦ ਨੂੰ ਤਿੱਖਾ ਕਰਨ ਵਾਲਾ ਸੀ ਅਤੇ ਤੂਬਲ ਕਾਇਨ ਦੀ ਭੈਣ ਨਾਮਾਹ ਸੀ।
103  GEN 4:23  ਲਾਮਕ ਨੇ ਆਪਣੀਆਂ ਪਤਨੀਆਂ ਨੂੰ ਆਖਿਆ - ਆਦਾਹ ਤੇ ਜ਼ਿੱਲਾਹ, ਮੇਰੀ ਗੱਲ ਨੂੰ ਸੁਣੋ, ਹੇ ਲਾਮਕ ਦੀ ਪਤਨੀਓ ਮੇਰੇ ਬਚਨ ਤੇ ਕੰਨ ਲਾਓ। ਮੈਂ ਤਾਂ ਇੱਕ ਮਨੁੱਖ ਨੂੰ, ਜਿਸ ਨੇ ਮੈਨੂੰ ਫੱਟੜ ਕੀਤਾ ਅਤੇ ਇੱਕ ਗੱਭਰੂ ਨੂੰ, ਜਿਸ ਨੇ ਮੈਨੂੰ ਸੱਟ ਮਾਰੀ ਮਾਰ ਸੁੱਟਿਆ ਹੈ।
104  GEN 4:24  ਜੇ ਕਾਇਨ ਦਾ ਬਦਲਾ ਸੱਤ ਗੁਣਾ ਹੈ ਤਾਂ ਲਾਮਕ ਦਾ ਸਤੱਤਰ ਗੁਣਾ ਲਿਆ ਜਾਵੇਗਾ।
105  GEN 4:25  ਆਦਮ ਨੇ ਫੇਰ ਆਪਣੀ ਪਤਨੀ ਨਾਲ ਸੰਗ ਕੀਤਾ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਸੇਥ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਹਾਬਲ ਦੀ ਥਾਂ ਇੱਕ ਹੋਰ ਪੁੱਤਰ ਦਿੱਤਾ ਜਿਸ ਨੂੰ ਕਾਇਨ ਨੇ ਮਾਰ ਸੁੱਟਿਆ ਸੀ।
107  GEN 5:1  ਇਹ ਆਦਮ ਦੀ ਵੰਸ਼ਾਵਲੀ ਦੀ ਪੋਥੀ ਹੈ। ਜਿਸ ਦਿਨ ਪਰਮੇਸ਼ੁਰ ਨੇ ਆਦਮ ਦੀ ਰਚਨਾ ਕੀਤੀ, ਉਸ ਨੇ ਪਰਮੇਸ਼ੁਰ ਵਰਗਾ ਉਸ ਨੂੰ ਬਣਾਇਆ।
110  GEN 5:4  ਸੇਥ ਦੇ ਜੰਮਣ ਦੇ ਬਾਅਦ ਆਦਮ ਅੱਠ ਸੌ ਸਾਲ ਤੱਕ ਜੀਉਂਦਾ ਰਿਹਾ, ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
114  GEN 5:8  ਸੇਥ ਦੀ ਸਾਰੀ ਉਮਰ ਨੌ ਸੌ ਬਾਰਾਂ ਸਾਲਾਂ ਦੀ ਹੋਈ ਤਦ ਉਹ ਮਰ ਗਿਆ।
115  GEN 5:9  ਅਨੋਸ਼ ਨੱਬੇ ਸਾਲਾਂ ਦਾ ਸੀ ਤਾਂ ਉਸ ਤੋਂ ਕੇਨਾਨ ਜੰਮਿਆ।
124  GEN 5:18  ਯਰਦ ਇੱਕ ਸੌ ਬਾਹਠ ਸਾਲਾਂ ਦਾ ਸੀ ਤਦ ਉਸ ਤੋਂ ਹਨੋਕ ਜੰਮਿਆ
126  GEN 5:20  ਯਰਦ ਦੀ ਸਾਰੀ ਉਮਰ ਨੌ ਸੌ ਬਾਹਠ ਸਾਲਾਂ ਦੀ ਹੋਈ, ਤਦ ਉਹ ਮਰ ਗਿਆ।
132  GEN 5:26  ਅਤੇ ਲਾਮਕ ਦੇ ਜੰਮਣ ਦੇ ਪਿੱਛੋਂ ਮਥੂਸਲਹ ਸੱਤ ਸੌ ਬਿਆਸੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।
134  GEN 5:28  ਲਾਮਕ ਇੱਕ ਸੌ ਬਿਆਸੀ ਸਾਲਾਂ ਦਾ ਸੀ ਤਦ ਉਸ ਤੋਂ ਇੱਕ ਪੁੱਤਰ ਜੰਮਿਆ
142  GEN 6:4  ਉਨ੍ਹਾਂ ਦਿਨਾਂ ਵਿੱਚ ਧਰਤੀ ਉੱਤੇ ਦੈਂਤ ਵੱਸਦੇ ਸਨ ਅਤੇ ਇਸ ਤੋਂ ਬਾਅਦ ਜਦ ਪਰਮੇਸ਼ੁਰ ਦੇ ਪੁੱਤਰ ਆਦਮੀ ਦੀਆਂ ਧੀਆਂ ਕੋਲ ਆਏ ਅਤੇ ਉਨ੍ਹਾਂ ਨੇ ਉਨ੍ਹਾਂ ਲਈ ਜੋ ਪੁੱਤਰ ਜਣੇ ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ।
143  GEN 6:5  ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ।
145  GEN 6:7  ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਸ ਦੀ ਮੈਂ ਰਚਨਾ ਕੀਤੀ, ਹੈ, ਆਦਮੀ, ਡੰਗਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ, ਕਿਉਂ ਜੋ ਮੈਂ ਉਨ੍ਹਾਂ ਨੂੰ ਬਣਾ ਕੇ ਪਛਤਾਉਂਦਾ ਹਾਂ।
151  GEN 6:13  ਪਰਮੇਸ਼ੁਰ ਨੇ ਨੂਹ ਨੂੰ ਆਖਿਆ, ਮੈਂ ਸਾਰੇ ਪ੍ਰਾਣੀਆਂ ਨੂੰ ਨਾਸ ਕਰਨ ਦਾ ਵਿਚਾਰ ਕਰ ਲਿਆ ਹੈ ਕਿਉਂ ਜੋ ਧਰਤੀ ਉਨ੍ਹਾਂ ਦੇ ਕਾਰਨ ਬੁਰਿਆਈ ਨਾਲ ਭਰ ਗਈ ਹੈ। ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸਮੇਤ ਨਾਸ ਕਰ ਦਿਆਂਗਾ।
152  GEN 6:14  ਤੂੰ ਗੋਫ਼ਰ ਦੀ ਲੱਕੜੀ ਤੋਂ ਆਪਣੇ ਲਈ ਇੱਕ ਕਿਸ਼ਤੀ ਬਣਾ। ਤੂੰ ਉਸ ਕਿਸ਼ਤੀ ਵਿੱਚ ਕੋਠੜੀਆਂ ਬਣਾਈਂ ਅਤੇ ਤੂੰ ਉਸ ਨੂੰ ਅੰਦਰੋਂ ਬਾਹਰੋਂ ਰਾਲ ਨਾਲ ਲਿੱਪੀਂ।
153  GEN 6:15  ਉਹ ਨੂੰ ਇਸੇ ਤਰ੍ਹਾਂ ਬਣਾਈਂ, ਭਈ ਕਿਸ਼ਤੀ ਦੀ ਲੰਬਾਈ ਤਿੰਨ ਸੌ ਹੱਥ, ਉਹ ਦੀ ਚੌੜਾਈ ਪੰਜਾਹ ਹੱਥ ਅਤੇ ਉਹ ਦੀ ਉਚਾਈ ਤੀਹ ਹੱਥ ਹੋਵੇ।
154  GEN 6:16  ਤੂੰ ਕਿਸ਼ਤੀ ਵਿੱਚ ਇੱਕ ਖਿੜਕੀ ਬਣਾਈਂ ਅਤੇ ਉਸ ਦੇ ਇੱਕ ਹੱਥ ਉੱਪਰੋਂ ਉਸ ਦੀ ਛੱਤ ਬਣਾਈਂ ਅਤੇ ਕਿਸ਼ਤੀ ਦੇ ਇੱਕ ਪਾਸੇ ਇੱਕ ਦਰਵਾਜ਼ਾ ਬਣਾਈਂ ਅਤੇ ਉਸ ਦੀਆਂ ਤਿੰਨ ਮੰਜ਼ਲਾਂ ਬਣਾਈਂ।
156  GEN 6:18  ਪਰ ਮੈਂ ਆਪਣਾ ਨੇਮ ਤੇਰੇ ਨਾਲ ਬੰਨ੍ਹਾਂਗਾ। ਤੂੰ ਕਿਸ਼ਤੀ ਵਿੱਚ ਆਪਣੇ ਪੁੱਤਰਾਂ, ਆਪਣੀ ਪਤਨੀ ਅਤੇ ਆਪਣੀਆਂ ਨੂੰਹਾਂ ਨਾਲ ਜਾਵੀਂ।
164  GEN 7:4  ਕਿਉਂਕਿ ਸੱਤ ਦਿਨ ਬਾਅਦ ਮੈਂ ਧਰਤੀ ਉੱਤੇ ਚਾਲ੍ਹੀ ਦਿਨ, ਚਾਲ੍ਹੀ ਰਾਤ ਮੀਂਹ ਵਰਾਉਣ ਵਾਲਾ ਹਾਂ ਅਤੇ ਮੈਂ ਸਾਰੇ ਪ੍ਰਾਣੀਆਂ ਨੂੰ ਜਿਹਨਾਂ ਦੀ ਮੈਂ ਸਿਰਜਣਾ ਕੀਤੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ।
170  GEN 7:10  ਤਦ ਅਜਿਹਾ ਹੋਇਆ ਕਿ ਸੱਤ ਦਿਨਾਂ ਦੇ ਬਾਅਦ ਪਰਲੋ ਦਾ ਪਾਣੀ ਧਰਤੀ ਉੱਤੇ ਆਇਆ।
176  GEN 7:16  ਨਰ-ਮਾਦਾ ਸਾਰੇ ਪ੍ਰਾਣੀਆਂ ਵਿੱਚੋਂ ਆਏ, ਜਿਵੇਂ ਪਰਮੇਸ਼ੁਰ ਨੇ ਆਗਿਆ ਦਿੱਤੀ ਸੀ। ਤਦ ਯਹੋਵਾਹ ਨੇ ਕਿਸ਼ਤੀ ਦਾ ਦਰਵਾਜ਼ਾ ਬੰਦ ਕਰ ਦਿੱਤਾ।
178  GEN 7:18  ਫੇਰ ਪਾਣੀ ਹੀ ਪਾਣੀ ਹੋ ਗਿਆ ਅਤੇ ਉਹ ਧਰਤੀ ਉੱਤੇ ਬਹੁਤ ਹੀ ਵੱਧ ਗਿਆ, ਅਤੇ ਕਿਸ਼ਤੀ ਪਾਣੀ ਦੇ ਉੱਤੇ ਤਰਦੀ ਰਹੀ।
179  GEN 7:19  ਅਤੇ ਧਰਤੀ ਦੇ ਉੱਤੇ ਪਾਣੀ ਹੀ ਪਾਣੀ ਹੋ ਗਿਆ ਅਤੇ ਸਾਰੇ ਉੱਚੇ-ਉੱਚੇ ਪਰਬਤ ਜੋ ਸਾਰੇ ਅਕਾਸ਼ ਦੇ ਹੇਠ ਸਨ, ਢੱਕੇ ਗਏ।
180  GEN 7:20  ਪਾਣੀ ਉਨ੍ਹਾਂ ਤੋਂ ਪੰਦਰਾਂ ਹੱਥ ਹੋਰ ਉੱਚਾ ਹੋ ਗਿਆ, ਅਤੇ ਪਰਬਤ ਵੀ ਡੁੱਬ ਗਏ।